ਨਾਭਾ: ਨਾਭਾ ਦੇ ਪਟਿਆਲਾ ਗੇਟ ਵਿਖੇ ਖੱਦਰ ਭੰਡਾਰ ਦੁਕਾਨ ਨੂੰ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ।
Nabha, Patiala | Jun 29, 2024 ਨਾਭਾ ਦੇ ਪਟਿਆਲਾ ਗੇਟ ਵਿਖੇ ਉਦੋਂ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਅਚਾਨਕ ਸੋਰਟ ਸਰਕਟ ਦੇ ਨਾਲ ਖੱਦਰ ਭੰਡਾਰ ਦੀ ਦੁਕਾਨ ਤੇ ਅੱਗ ਲੱਗ ਗਈ, ਇਸ ਦੇ ਨਾਲ ਲੱਗਦੀਆਂ ਦੁਕਾਨਾਂ ਤੇ ਵੀ ਅੱਗ ਦਾ ਤਾਂਡਵ ਵੇਖਣ ਨੂੰ ਮਿਲਿਆ ਅਤੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਮੌਕੇ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਅੱਗ ਦੇ ਨਾਲ ਦੋ ਦੁਕਾਨਾਂ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ ਜਿਸ ਵਿੱਚ ਇੱਕ ਖੱਦਰ ਭੰਡਾਰ ਦੀ ਦੁਕਾਨ