ਗੰਗਾ ਜਮਨੀ ਤਹਿਜੀਬ ਨੂੰ ਅੱਗੇ ਤੋਰਦਿਆਂ ਹਿੰਦੂ ਸਿੱਖ ਅਤੇ ਮੁਸਲਿਮ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਰੇਲਵੇ ਸਟੇਸ਼ਨ ਨੇੜੇ ਇਕ ਨਿੱਜੀ ਪੈਲੇਸ ਵਿਚ ਹਿੰਦੂ ਅਤੇ ਸਿੱਖ ਭਾਈਚਾਰੇ ਵੱਲੋਂ ਮੁਸਲਿਮ ਭਾਈਚਾਰੇ ਨੂੰ ਰੋਜ਼ਾ ਇਫਤਾਰ ਪਾਰਟੀ ਕੀਤੀ ਗਈ। ਜਿਸ ਵਿੱਚ ਜਿੱਥੇ ਕਈ ਮੁਸਲਿਮ ਆਗੂਆਂ ਨੇ ਸ਼ਿਰਕਤ ਕੀਤੀ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਉਚੇਚੇ ਤੌਰ 'ਤੇ ਪਹੁੰਚ ਕੇ ਮੁਸਲਿਮ ਭਾਈਚਾਰੇ ਦੇ ਰੋਜ਼ੇ ਖੁਲਵਾਏ।