ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਮੇਨ ਗੇਟ 'ਤੇ ਜਸ਼ਨਦੀਪ ਇਨਸਾਫ ਮੋਰਚਾ 38 ਵੇਂ ਦਿਨ 'ਚ ਦਾਖਲ, ਵੀਸੀ ਨੂੰ ਦਿੱਤੇ ਹੋਰ ਸਬੂਤ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੇਨ ਗੇਟ ਅੱਗੇ ਵਿਦਿਆਰਥਣ ਜਸ਼ਨਦੀਪ ਕੌਰ ਦੀ ਮੌਤ ਦਾ ਇਨਸਾਫ ਲੈਣ ਦੇ ਲਈ ਚੱਲ ਰਿਹਾ ਮੋਰਚਾ 38ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਇਸ ਮੌਕੇ ਅੱਜ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਕਈ ਵੀਡੀਓ ਸਬੂਤ ਸੌਂਪੇ, ਜਿਸ 'ਚ ਕੁਝ ਵਿਅਕਤੀ ਵਿਦਿਆਰਥਣਾਂ ਦੀ ਕੁੱਟਮਾਰ ਕਰ ਰਹੇ ਹਨ। ਇਸ ਮੌਕੇ ਮੋਰਚੇ ਦੇ ਆਗੂ ਯਾਦਵਿੰਦਰ ਯਾਦੂ ਨੇ ਕਿਹਾ ਕਿ ਇਨਸਾਫ ਮਿਲਣ ਤੱਕ ਮੋਰਚਾ ਜਾਰੀ ਰਹੇਗਾ।