ਨੰਗਲ: ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਨੰਗਲ ਦੇ ਵੱਖ ਵੱਖ ਖੇਤਰਾਂ ਵਿੱਚ ਚੋਣਾਂ ਨੂੰ ਲੈ ਕੇ ਕੱਢਿਆ ਗਿਆ ਫਲੈਗ ਮਾਰਚ
ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਐਸਡੀਐਮ ਅਨਮਜੋਤ ਕੌਰ ਦੀ ਅਗਵਾਈ ਵਿੱਚ ਸਬ ਡਿਵੀਜ਼ਨ ਨੰਗਲ ਦੇ ਵੱਖ-ਵੱਖ ਖੇਤਰਾਂ ਵਿੱਚ ਚੋਣਾਂ ਸਬੰਧੀ ਇੱਕ ਫਲੈਗ ਮਾਰਚ ਕੱਢਿਆ ਗਿਆ ।ਐਸਡੀਐਮ ਅਨਮਜੋਤ ਕੌਰ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਨੂੰ ਬਿਨਾਂ ਕਿਸੇ ਡਰ ਤੇ ਲਾਲਚ ਤੋਂ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਜੇਕਰ ਕੋਈ ਵੀ ਸੂਚਨਾ ਉਹਨਾਂ ਨੂੰ ਮਿਲਦੀ ਹੈ ਤਾਂ ਉਹ ਪੁਲਿਸ ਤੇ ਪ੍ਰਸ਼ਾਸਨ ਨਾਲ ਸਿੱਧਾ ਸੰਪਰਕ ਕਰਨ।