ਮੁਕਤਸਰ: ਅਬੋਹਰ ਰੋਡ 'ਤੇ ਸਥਿਤ ਨਗਰ ਕੌਂਸਲ ਵਿਖੇ ਕਾਂਗਰਸ ਦੇ ਬਾਗੀ ਕੌਂਸਲਰ ਨੇ ਸ਼ੁਰੂ ਕੀਤੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ
ਸ਼੍ਰੀ ਮੁਕਤਸਰ ਸਾਹਿਬ ਵਿਖੇ ਵਾਰਡ ਨੰਬਰ ਚਾਰ ਤੋਂ ਕਾਂਗਰਸ ਦੇ ਬਾਗੀ ਕੌਂਸਲਰ ਯਾਦਵਿੰਦਰ ਸਿੰਘ ਯਾਦੂ ਵੱਲੋਂ ਨਗਰ ਕੌਂਸਲ ਵਿਖੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਯਾਦਵਿੰਦਰ ਯਾਦੂ ਨੇ ਦੱਸਿਆ ਕੀ ਟੈਂਡਰ ਹੋਣ ਦੇ ਬਾਵਜੂਦ ਉਹਨਾਂ ਦੇ ਵਾਰਡ ਵਿੱਚ ਕੁਝ ਕੰਮ ਅਜੇ ਤੱਕ ਸ਼ੁਰੂ ਨਹੀਂ ਹੋਏ ਨੇ, ਜਿਸ ਦੇ ਵਿਰੋਧ ਵਿੱਚ ਉਹਨਾਂ ਨੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਹੈ।