ਟਾਂਡਾ: ਖੁੱਡਾ ਨੇੜੇ ਹਾਈਵੇ 'ਤੇ ਹਾਦਸਾ: ਨੀਂਦ ਆਉਣ ਕਾਰਨ ਟਰੱਕ ਨੇ ਟਰੈਕਟਰ ਨੂੰ ਮਾਰੀ ਟੱਕਰ
ਨੂਰ ਢਾਬਾ ਖੁੱਡਾ ਨੇੜੇ ਹਾਈਵੇ 'ਤੇ ਟਰੱਕ ਤੇ ਟਰੈਕਟਰ ਟਰਾਲੀ ਦੀ ਟੱਕਰ ਹੋ ਗਈ। ਟਰੱਕ ਚਾਲਕ ਨੂੰ ਨੀਂਦ ਆਉਣ ਕਾਰਨ ਇਹ ਹਾਦਸਾ ਵਾਪਰਿਆ। ਸੜਕ ਸੁਰੱਖਿਆ ਫੋਰਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ। ਟਰੈਕਟਰ ਚਾਲਕ ਮਾਮੂਲੀ ਜ਼ਖਮੀ ਹੋਇਆ ਹੈ, ਜਦਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।