ਡੇਰਾ ਬਾਬਾ ਨਾਨਕ: ਐਸ ਡੀ ਐਮ ਡੇਰਾ ਬਾਬਾ ਨਾਨਕ ਨੇ ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡਾਂ ਦਾ ਦੌਰਾ ਕਰਕੇ ਵੋਟਿੰਗ ਪ੍ਰਕ੍ਰਿਆ ਦਾ ਜਾਇਜ਼ਾ ਲਿਆ
ਪੰਚਾਇਤੀ ਚੋਣਾਂ 2024 ਲਈ ਜਿਲ੍ਹਾ ਗੁਰਦਾਸਪੁਰ ਵਿਚ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਅਮਨ ਅਮਾਨ ਨਾਲ ਸ਼ੁਰੂ ਹੋ ਗਿਆ।ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ 882 ਪਿੰਡਾਂ ਵਿੱਚ ਪੰਚਾਇਤਾਂ ਦੀ ਚੋਣ ਦਾ ਕੰਮ ਸ਼ਾਂਤੀਪੂਰਨ ਤਰੀਕੇ ਨਾਲ ਜਾਰੀ ਹੈ।