ਫਿਲੌਰ: ਪਿੰਡ ਛੋਕਰ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਹੋਈ ਮੌਤ
ਫਿਲੌਰ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਇਕ 22 ਸਾਲਾ ਮੁੰਡੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੱਸਾ ਸਿੰਘ ਵਜੋਂ ਹੋਈ ਹੈ, ਜੋਕਿ ਪਿੰਡ ਛੋਕਰ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਲਾਸ਼ ਇਕ ਦਰੱਖ਼ਤ ਕੋਲੋਂ ਪੁਲਸ ਵੱਲੋਂ ਬਰਾਮਦ ਕੀਤੀ ਗਈ। ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।