ਗੁਰਦਾਸਪੁਰ: ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦਿਆਂ ਐਸਐਸਪੀ ਗੁਰਦਾਸਪੁਰ ਦੀ ਅਗਵਾਈ ਹੇਠ ਕੱਢਿਆ ਗਿਆ ਫਲੈਗ ਮਾਰਚ
ਪੰਚਾਇਤੀ ਚੋਣਾਂ ਨੂੰ ਦੇਖਦੇ ਹੋਏ ਜਿਲਾ ਗੁਰਦਾਸਪੁਰ ਪੁਲਿਸ ਵੱਲੋਂ ਲਗਾਤਾਰ ਫਲੈਗ ਮਾਰਚ ਕੀਤੇ ਜਾ ਰਹੇ ਹਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਧਾਰੀਵਾਲ ਸ਼ਹਿਰ ਵਿਖੇ ਵੀ ਐਸਐਸਪੀ ਹਰੀਸ਼ ਦਿਆਮਾ ਦੀ ਅਗਵਾਈ ਹੇਠ ਫਲੈਗ ਮਾਰਚ ਕੀਤਾ ਗਿਆ ਹੈ।