ਸਮਰਾਲਾ: ਮਾਛੀਵਾੜਾ: ਖੰਡਾ ਚੌਕ 'ਚ ਨਜ਼ਾਇਜ਼ ਕਬਜ਼ਿਆਂ 'ਤੇ ਪ੍ਰਸ਼ਾਸਨ ਦਾ ਵੱਡਾ ਐਕਸ਼ਨ
ਮਾਛੀਵਾੜਾ ਦੇ ਖੰਡਾ ਚੌਕ ਵਿੱਚ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਅਤੇ ਡੀਐਸਪੀ ਪ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਨਜ਼ਾਇਜ਼ ਕਬਜ਼ੇ ਹਟਾਉਣ ਲਈ ਸਾਂਝੀ ਕਾਰਵਾਈ ਕੀਤੀ ਗਈ। ਟ੍ਰੈਫਿਕ ਵਿੱਚ ਵਿਘਨ ਪਾਉਣ ਵਾਲਾ ਸਮਾਨ ਜ਼ਬਤ ਕੀਤਾ ਗਿਆ ਅਤੇ ਦੁਕਾਨਦਾਰਾਂ ਨੂੰ ਸੜਕਾਂ ਖਾਲੀ ਕਰਨ ਦੀ ਚੇਤਾਵਨੀ ਦਿੱਤੀ ਗਈ।