ਜ਼ਿਲਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਰੱਗ ਇੰਸਪੈਕਟਰਾਂ ਦੀ ਮੌਜੂਦਗੀ ਅਤੇ ਐਸਐਸਪੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਅੱਜ ਗਿੱਦੜਬਾਹਾ ਤੇ ਮੁਕਤਸਰ ਵਿਖੇ 39 ਮੈਡੀਕਲ ਸਟੋਰਾਂ ਦੀ ਅਚਨਚੇਤ ਜਾਂਚ ਕੀਤੀ ਗਈ। ਜਾਂਚ ਦੌਰਾਨ ਸਾਰੇ ਮੈਡੀਕਲ ਸਟੋਰ ਸੰਚਾਲਕਾਂ ਨੂੰ ਨਸ਼ਾ ਵਿਰੋਧੀ ਕਾਨੂੰਨ ਅਤੇ ਮੈਡੀਕਲ ਨਿਯਮਾਂ ਦੀ ਪੂਰੀ ਪਾਲਣਾ ਕਰਨ ਸਬੰਧੀ ਹਦਾਇਤਾਂ ਵੀ ਦਿੱਤੀਆਂ ਗਈਆ।