ਨਵਾਂਸ਼ਹਿਰ: SIR 2026: ਸ਼ਹੀਦ ਭਗਤ ਸਿੰਘ ਨਗਰ ਨੇ ਵੋਟਰ ਸੂਚੀ ਸੁਧਾਈ ਦਾ ਕੰਮ 100 ਫੀਸਦੀ ਪੂਰਾ ਕੀਤਾ
ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR 2026) ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੇ 100 ਫੀਸਦੀ ਕੰਮ ਮੁਕੰਮਲ ਕਰ ਲਿਆ ਹੈ। ਜ਼ਿਲ੍ਹਾ ਚੋਣ ਅਫਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਹ ਪ੍ਰਕਿਰਿਆ ਪੂਰੀ ਕਰਨ ਵਾਲੇ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਸ਼ਹੀਦ ਭਗਤ ਸਿੰਘ ਨਗਰ ਸ਼ਾਮਲ ਹੈ।