ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ,ਪਿੰਡ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਪਿੰਡ ਤੱਲਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪੰਥ ਪ੍ਰਸਿੱਧ ਕਵੀਸ਼ਰੀ,ਢਾਡੀ,ਕਥਾ ਵਾਚਕ,ਪ੍ਰਚਾਰਕ ਅਤੇ ਰਾਗੀ ਜਥਿਆਂ ਨੇ ਰਸ ਭਿੰਨਾ ਕੀਰਤਨ ਕਰਕੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਿਹਾਲ ਕੀਤਾ।ਇਸ ਗੁਰਮਤ ਸਮਾਗਮ ਵਿੱਚ ਚਾਹ,ਪਕੌੜੇ, ਲੱਸੀ,ਦੁੱਧ ਸਮੇਤ ਕਈ ਤਰ੍ਹਾਂ ਦੇ ਪਕਵਾਨ ਨਾਨਕ ਨਾਮ ਲੇਵਾ ਸੰਗਤਾਂ ਨੂੰ ਛਕਾਏ।ਸੰਗਤਾਂ ਨੇ ਬੜੀ ਸ਼ਰਧਾ ਨਾਲ ਛਕੇ।