ਸੰਗਰੂਰ: ਐਮ.ਪੀ. ਸਿਮਰਨਜੀਤ ਸਿੰਘ ਮਾਨ ਦਾ ਸੰਗਰੂਰ ਹਲਕੇ ਦੇ ਦੌਰੇ ਦੌਰਾਨ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ
ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਅੱਜ ਹਲਕਾ ਸੰਗਰੂਰ ਦੇ ਦੌਰੇ ਦੌਰਾਨ ਸ਼ਹਿਰ ਸੰਗਰੂਰ ਤੋਂ ਇਲਾਵਾ ਕਾਲਾਝਾੜ, ਨਦਾਮਪੁਰ, ਭੜੋ ਅਤੇ ਮਾਝੀ ਵਿਖੇ ਸੰਗਤ ਦਰਸ਼ਨ ਕੀਤੇ ਗਏ | ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੇ ਦੇ ਲੋਕਾਂ ਵੱਲੋਂ ਸ. ਮਾਨ ਦਾ ਭਰਵਾਂ ਸਵਾਗਤ ਕਰਦੇ ਹੋਏ ਭਰੋਸਾ ਦੁਆ ਇਆ ਗਿਆ ਕਿ ਹਲਕੇ ਦੀ ਤਰੱਕੀ ਲਈ ਉਹ ਇਸ ਵਾਰ ਵੀ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਜਿੱਤ ਨੂੰ ਯਕੀਨੀ ਬਣਾਉਣ ਚ ਕੋਈ ਕਸਰ ਨਹੀਂ ਛੱਡਣਗੇ।