ਮੋੜ ਰੋਡ ਨਿਵਾਸੀ ਸੀਵਰੇਜ ਜਾਮ ਦੀ ਸਮੱਸਿਆ ਤੋਂ ਪਰੇਸ਼ਾਨ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੋਰਾ ਪਠੇਲਾ ਨੇ ਪ੍ਰਦਰਸ਼ਨ ਦੀ ਦਿੱਤੀ ਚੇਤਾਵਨੀ
Sri Muktsar Sahib, Muktsar | Sep 24, 2025
ਮੋੜ ਰੋਡ ਤੇ ਵਾਰਡ ਨੰਬਰ 23 ਦੀ ਸੁਭਾਸ਼ ਬਸਤੀ ਦੀ ਗਲੀ ਨੰਬਰ ਸੱਤ ਵਾਸੀ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਜਾਮ ਦੀ ਸਮੱਸਿਆ ਨਾਲ ਪਰੇਸ਼ਾਨ ਨੇ, ਪਰ ਕੋਈ ਪੱਕਾ ਹੱਲ ਨਹੀਂ ਕੀਤਾ ਜਾ ਰਿਹਾ। ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸੀਵਰੇਜ ਸਮੱਸਿਆ ਦਾ ਪੱਕਾ ਹੱਲ ਨਾ ਕੀਤਾ ਗਿਆ ਤਾਂ ਸੜਕਾਂ ਤੇ ਉਤਰ ਕੇ ਧਰਨਾ ਪ੍ਰਦਰਸ਼ਨ ਕੀਤਾ ਜਾਏਗਾ।