ਮੁਕਤਸਰ: ਡੀਸੀ ਦਫ਼ਤਰ ਵਿਖੇ ਕੈਬਨਿਟ ਮੰਤਰੀ ਬਲਬੀਰ ਸਿੰਘ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਲਿਆ ਜਾਇਜ਼ਾ
ਸ਼੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਵੱਲੋਂ ਸ਼ਾਮ ਸਾਢੇ 4 ਵਜੇ ਪ੍ਰੈਸ ਨੋਟ ਜਾਰੀ ਕੀਤਾ ਗਿਆ।