ਪਟਿਆਲਾ: ਜੈ ਇੰਦਰ ਕੌਰ ਨੇ ਸੀਨੀਅਰ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੀ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕਾਂਗਰਸ ਦੀ ਅਪਮਾਨਜਨਕ ਅਤੇ ਨੀਚ ਸੋਚ।
ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੀਨੀਅਰ ਆਗੂ ਅਤੇ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਭਾਰਤੀ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸੁਰਜੇਵਾਲਾ ਵੱਲੋਂ ਭਾਜਪਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਵਿਰੁੱਧ ਕੀਤੀ ਅਸ਼ਲੀਲ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ ਹੈ।ਮਹਿਲਾ ਮੋਰਚਾ ਪ੍ਰਧਾਨ ਨੇ ਕਿਹਾ, ਮੈਂ ਕਾਂਗਰਸ ਦੇ ਸੰਸਦ ਮੈਂਬਰ ਰਣਦੀਪ ਸੁਰਜੇਵਾਲਾ ਵੱਲੋਂ ਸਾਡੀ ਸੰਸਦ ਮੈਂਬਰ ਹੇਮਾ ਮਾਲਿਨੀ ਜੀ ਵਿਰੁੱਧ ਕੀਤੀ ਗਈ ਨੀਚ ਅਤੇ ਅਪਮਾਨ