ਪਟਿਆਲਾ: ਪਟਿਆਲਾ ਵਿਖੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪੰਜਾਬ ਸਰਕਾਰ ਵੱਲੋਂ ਭੇਜੀਆਂ ਝਾਕੀਆਂ ਬਣੀਆਂ ਖਿੱਚ ਦਾ ਕੇਂਦਰ
ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਹੋਏ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪੰਜਾਬ ਸਰਕਾਰ ਵੱਲੋਂ ਭੇਜੀਆਂ ਪੰਜਾਬ ਦੇ ਇਤਿਹਾਸ, ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ, ਅਮੀਰ ਵਿਰਸੇ, ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੇ ਸਟੇਡੀਅਮ ਵਿੱਚ ਮੌਜੂਦ ਹਰ ਦਰਸ਼ਕ ਦਾ ਧਿਆਨ ਖਿੱਚਿਆ। ਅਜੀਤ ਪਾਲ ਕੋਹਲੀ ਨੇ ਪੰਜਾਬ ਦੀ ਝਾਕੀਆਂ ਦਿੱਲੀ ਵਿਖੇ ਨਾ ਸ਼ਾਮਲ ਕਰਨ ਤੇ ਸਵਾਲ ਚੁੱਕੇ ਨੇ