ਕਪੂਰਥਲਾ: ਕੋਟੂ ਚੌਂਕ ਵਿਖੇ ਕੁੱਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕੀਤਾ ਜ਼ਖਮੀ
ਕੋਟੂ ਚੌਕ ਨੇੜੇ ਕੁੱਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ ਜਿਸਨੂੰ ਇਲਾਜ ਲਈ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜਖ਼ਮੀ ਨੌਜਵਾਨ ਦੀ ਪਹਿਚਾਣ ਜਸਪ੍ਰੀਤ ਸਿੰਘ ਵਾਸੀ ਕੋਟੂ ਚੌਂਕ ਵਜੋਂ ਹੋਈ ਹੈ। ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |