ਦੀਨਾਨਗਰ: ਗੁਰਦਾਸਪੁਰ: ਚਿੰਨਮਯ ਮਿਸ਼ਨ ਵੱਲੋਂ 65 ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ
ਦੀਨਾਨਗਰ ਵਿਖੇ ਚਿੰਨਮਯ ਮਿਸ਼ਨ ਗੁਰਦਾਸਪੁਰ ਵੱਲੋਂ 223ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ। ਇਸ ਵਿੱਚ 65 ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਰਾਸ਼ਨ ਦਿੱਤਾ ਗਿਆ ਅਤੇ ਉਹਨਾਂ ਨੂੰ ਆਤਮ-ਨਿਰਭਰ ਬਣਨ ਲਈ ਪ੍ਰੇਰਿਤ ਕੀਤਾ ਗਿਆ।