ਮਾਨਸਾ: ਮਾਨਸਾ ਜ਼ਿਲ੍ਹੇ ਦੀਆਂ 118 ਮੰਡੀਆਂ ਵਿੱਚ 7.66 ਲੱਖ ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ : ਡਿਪਟੀ ਕਮਿਸ਼ਨਰ
Mansa, Mansa | Sep 15, 2025 ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਨੇ ਖਰੀਫ ਸੀਜ਼ਨ 2025-26 ਦੌਰਾਨ ਹੋਣ ਵਾਲੀ ਖਰੀਦ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੀਆਂ 118 ਮੰਡੀਆਂ ਅੰਦਰ ਕਰੀਬ 7 ਲੱਖ 66 ਹਜ਼ਾਰ ਮੀਟਰਕ ਟਨ ਝੋਨੇ ਦੀ ਖਰੀਦ ਦਾ ਟਿੱਚਾ ਮਿੱਥਿਆ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 24 ਆਰਜ਼ੀ ਮੰਡੀਆਂ ਬਣਾਉਣ ਨੂੰ ਵੀ ਮੰਨਜ਼ੂਰੀ ਦਿੱਤੀ ਗਈ ਹੈ।