ਹੁਸ਼ਿਆਰਪੁਰ: ਨਲੋਈਆਂ ਚੌਂਕ ਨੇੜੇ ਕਾਰ ਤੇ ਮੋਟਰਸਾਈਕਲ ਦੀ ਟੱਕਰ, ਕਈ ਜ਼ਖਮੀ
ਹੁਸ਼ਿਆਰਪੁਰ ਦੇ ਨਲੋਈਆਂ ਚੌਂਕ ਨੇੜੇ ਸ਼ਿਵਪੁਰੀ ਕੋਲ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਅਤੇ ਕਾਰ ਸਵਾਰ ਜ਼ਖਮੀ ਹੋਏ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।