ਪਟਿਆਲਾ: ਰੈਡ ਕਰਾਸ ਭਵਨ ਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਜ਼ਿਲ੍ਹੇ ਦੀਆਂ 56 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਰੈਡ ਕਰਾਸ ਭਵਨ ਚ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ 56 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਇੱਥੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਦਫ਼ਤਰ ਵਿਖੇ ਕਰਵਾਏ ਸਮਾਗਮ ਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਲੋਕਾਂ ਦੀ ਸੇਵਾ ਚ ਹਾਜ਼ਿਰ ਹੈ