ਅੰਮ੍ਰਿਤਸਰ 2: PCS ਮੇਨਜ਼ 2026 ਦੇ ਨਤੀਜਿਆਂ ਖ਼ਿਲਾਫ਼ ਭਾਜਪਾ ਦਾ ਪ੍ਰਦਰਸ਼ਨ, ਕੀਤੀ ਨਿਰਪੱਖ ਜਾਂਚ ਦੀ ਮੰਗ
ਪੰਜਾਬ PCS ਮੇਨਜ਼ 2026 ਦੇ ਨਤੀਜਿਆਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਨੇ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਦਾ ਪੁਤਲਾ ਫੂਕਿਆ। ਭਾਜਪਾ ਆਗੂਆਂ ਨੇ ਇੱਕੋ ਸੈਂਟਰ ਤੋਂ ਵੱਡੀ ਗਿਣਤੀ ਉਮੀਦਵਾਰਾਂ ਦੇ ਪਾਸ ਹੋਣ 'ਤੇ ਸ਼ੱਕ ਜਤਾਉਂਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।