ਮੁਕਤਸਰ: ਗੋਨਿਆਣਾ ਰੋਡ ਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਕੀਤਾ ਕਤਲ
ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ਤੇ ਪੁਰਾਣੀ ਰੰਜਿਸ਼ ਦੇ ਚਲਦਿਆਂ ਕੁਝ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਰਾਹੁਲ ਨਾਮਕ ਨੌਜਵਾਨ ਦਾ ਕਤਲ ਕਰ ਦਿੱਤਾ। ਸ਼ਾਮ 7 ਵਜੇ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕੁੱਝ ਦਿਨ ਪਹਿਲਾਂ ਵੀ ਕੁਝ ਹਮਲਾਵਰਾਂ ਵੱਲੋਂ ਰਾਹੁਲ ਨਾਲ ਮਾਰਕੁੱਟ ਕੀਤੀ ਗਈ ਸੀ। ਉਧਰ, ਡੀਐਸਪੀ ਸਤਨਾਮ ਸਿੰਘ ਵੀ ਮੌਕੇ ਤੇ ਪਹੁੰਚ ਚੁੱਕੇ ਸਨ।