ਗੁਰਦਾਸਪੁਰ: ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਨਜ਼ਰ ਆਵੇ ਤਾਂ ਤੁਰੰਤ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ- ਥਾਣਾ ਮੁਖੀ ਸਦਰ
ਤਿਉਹਾਰਾਂ ਅਤੇ ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦੇ ਹੋਇਆ ਥਾਨਾ ਸਦਰ ਦੇ ਮੁਖੀ ਅਮਨਦੀਪ ਸਿੰਘ ਨੇ ਕੀਤੀ ਵਿਸ਼ੇਸ਼ ਅਪੀਲ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਨਜ਼ਰ ਆਉਂਦੀ ਹੈ ਤਾਂ ਉਸਦੀ ਤੁਰੰਤ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਕੋਈ ਵੀ ਅਨਸਖਾਵਨੀ ਘਟਨਾ ਨਾ ਵਾਪਰ ਸਕੇ ਉਹਨਾਂ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਗਲਤ ਅਫਵਾਹ ਫੈਲਾਉਂਦਾ ਹੈ ਤਾਂ ਉਸਦੇ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।