ਮਲੋਟ: 21 ਜੁਲਾਈ ਨੂੰ ਆਂਗਣਵਾੜੀ ਵਰਕਰਾਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੇ ਘਰ ਅੱਗੇ ਬੈਠਣਗੀਆਂ ਭੁੱਖ ਹੜਤਾਲ ਤੇ-ਕਿਰਨਜੀਤ ਕੌਰ ਮਲੋਟ ਬਲਾਕ ਪ੍ਰਧਾਨ
Malout, Muktsar | Jul 19, 2024 ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 21 ਜੁਲਾਈ ਦਿਨ ਐਤਵਾਰ ਨੂੰ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਸ਼ਹਿਰ ਫਰੀਦਕੋਟ ਵਿਖੇ ਉਹਨਾਂ ਦੇ ਘਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਤੇ ਬੈਠਣਗੀਆਂ। ਇਹ ਜਾਣਕਾਰੀ ਯੂਨੀਅਨ ਦੀ ਮਲੋਟ ਬਲਾਕ ਪ੍ਰਧਾਨ ਕਿਰਨਜੀਤ ਕੌਰ ਨੇ ਦਿੱਤੀ ।