ਰੂਪਨਗਰ: ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਰੂਪਨਗਰ ਵਿਖੇ ਕਣਕ ਦੀ ਖਰੀਦ ਅਤੇ ਹੋ ਰਹੀ ਲਿਫਟਿੰਗ ਦਾ ਕੀਤਾ ਨਿਰੀਖਣ
ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ ਨੇ ਅਨਾਜ ਮੰਡੀ ਰੂਪਨਗਰ ਵਿਖੇ ਕਣਕ ਦੀ ਹੋ ਰਹੀ ਖਰੀਦ ਤੇ ਲਿਫਟਿੰਗ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਦਾ ਹਾਲੇ ਇਹ ਸ਼ੁਰੂਆਤੀ ਦੌਰ ਹੈ ਤੇ ਕਮੀਆਂ ਪੇਸ਼ੀਆਂ ਨੂੰ ਸ਼ੁਰੂਆਤੀ ਦੌਰ 'ਚ ਹੀ ਦੂਰ ਕਰਨ ਦੇ ਮੰਤਵ ਨਾਲ ਇਹ ਚੈਕਿੰਗ ਕੀਤੀ ਗਈ ਹੈ।