ਸੰਗਰੂਰ: ਘਰਵਾਲੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਥਾਣਾ ਸਦਰ ਸੰਗਰੂਰ ਪੁਲਿਸ ਨੇ ਇੱਕ ਵਿਅਕਤੀ ਖਿਲਾਫ ਕੀਤਾ ਮੁਕਦਮਾ ਦਰਜ
ਥਾਣਾ ਸਦਰ ਸੰਗਰੂਰ ਵਿਖੇ ਮਹਿਲਾ ਵੱਲੋਂ ਮਾਮਲਾ ਦਰਜ ਕਰਵਾਇਆ ਗਿਆ ਕਿ ਉਸਦਾ ਪਤੀ ਇੱਕ ਕੰਪਨੀ ਵਿਚ ਟਰਾਂਸਪੋਰਟ ਦਾ ਕੰਮ ਕਰਦਾ ਹੈ। ਮਹਿਲਾ ਨੇ ਦੱਸਿਆ ਕਿ ਉਸਦਾ ਪਤੀ ਸ਼ਰਾਬ ਪੀਕੇ ਉਸ ਨਾਲ ਲੜਾਈ ਝਗੜਾ ਕਰਦਾ ਹੈ ਅਤੇ ਉਸ ਵੱਲੋਂ ਕੁੱਟਮਾਰ ਵੀ ਕੀਤੀ ਜਾਂਦੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।