ਕਪੂਰਥਲਾ: ਸਵਾਮੀ ਆਨੰਦਗਿਰੀ ਮੈਮੋਰੀਅਲ ਸਕੂਲ ਵਿੱਚ ਵਿਦਿਆਰਥੀਆਂ ਨੇ ਦਿੱਤਾ ਗਰੀਨ ਦੀਵਾਲੀ ਦਾ ਸੁਨੇਹਾ
ਸਵਾਮੀ ਆਨੰਦਗਿਰੀ ਮਹਾਰਾਜ ਮੈਮੋਰੀਅਲ ਸਕੂਲ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਨੇ ਰੰਗੋਲੀ ਅਤੇ ਨਾਟਕਾਂ ਰਾਹੀਂ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਤੋਹਫ਼ੇ ਵੀ ਵੰਡੇ ਗਏ।