ਮੁਕਤਸਰ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵੱਲੋਂ ਵੱਖ-ਵੱਖ ਆਂਗਣਵਾੜੀ ਕੇਂਦਰਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ
ਸ਼੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਅਤੇ ਸੀਡੀਪੀਓ ਰਾਜਵੰਤ ਕੌਰ ਵੱਲੋਂ ਅੱਜ ਵੱਖ ਵੱਖ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਮਾਰਕਫੈਡ ਵੱਲੋਂ ਦਿੱਤੇ ਜਾਣ ਵਾਲੇ ਰਾਸ਼ਨ ਦੀ ਜਾਂਚ ਕੀਤੀ ਗਈ। ਸ਼ਾਮ 4 ਵਜ਼ੇ ਜਾਰੀ ਕੀਤੇ ਗਏ ਪ੍ਰੈਸ ਨੋਟ ਅਨੁਸਾਰ ਕੁੱਝ ਆਂਗਣਵਾੜੀ ਕੇਂਦਰਾਂ ਵਿੱਚੋਂ ਸੈਂਪਲ ਲੈ ਕੇ ਲੈਬ ਟੈਸਟ ਲਈ ਵੀ ਭੇਜੇ ਗਏ