ਗਿੱਦੜਬਾਹਾ: ਪਿੰਡ ਸੁਖਨਾ ਅਬਲੁ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਹੋਈ ਮੀਟਿੰਗ
ਪਿੰਡ ਸੁੱਖਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਨੁੱਕੜ ਮੀਟਿੰਗ ਹੋਈ ਹੈ। ਤੇ ਇਸ ਨੁਕੜ ਮੀਟਿੰਗ ਦੇ ਵਿੱਚ ਵੱਖ-ਵੱਖ ਬੁਲਾਰਿਆਂ ਵੱਲੋਂ ਸੰਬੋਧਨ ਕੀਤਾ ਗਿਆ। ਬੁਲਾਰਿਆਂ ਵੱਲੋਂ ਦੱਸਿਆ ਗਿਆ ਕਿ 15 ਅਗਸਤ ਨੂੰ ਪੂਰੇ ਪੰਜਾਬ ਅੰਦਰ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕੱਢਿਆ ਜਾਵੇਗਾ ਤਾਂ ਜੋ ਕੇਂਦਰ ਦੀ ਗੂੰਗੀ ਬੋਲੀ ਸਰਕਾਰ ਨੂੰ ਜਗਾਇਆ ਜਾ ਸਕੇ।