ਸੰਗਰੂਰ: ਮਨਿਸਟੀਰੀਅਲ ਸਟਾਫ਼ ਯੂਨੀਅਨ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਦੇ ਨਾਮ ਸੰਗਰੂਰ ਦੇ ਡੀਸੀ ਨੂੰ ਸੌਂਪਿਆ ਗਿਆ ਮੰਗ ਪੱਤਰ ,ਦਿੱਤੀ ਸੰਘਰਸ਼ ਦੀ ਚੇਤਾਵਨੀ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜਿਲ੍ਹਾ ਸੰਗਰੂਰ ਦੀ ਸਮੂਹ ਟੀਮ ਵੱਲੋਂ ਮਨਿਸਟੀਰੀਅਲ ਸਟਾਫ਼ ਦੀਆਂ ਮੰਗਾਂ ਬਾਬਤ ਮਾਣਯੋਗ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਮਾਣਯੋਗ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ IAS ਜੀ ਨੂੰ ਸੌਂਪਿਆ ਗਿਆ। ਕਿਹਾ ਜੇਕਰ ਮੰਗਾ ਨਾ ਮੰਨੀਆਂ ਗਈਆਂ ਤਾਂ 14 ਅਕਤੂਬਰ ਨੂੰ ਜ਼ਿਲ੍ਾ ਪੱਧਰੀ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਜੇਕਰ ਫਿਰ ਵੀ ਨਾ ਹੋਇਆ ਅਸਰ ਤਾਂ ਸੂਬਾ ਪੱਧਰੀ ਰੈਲੀਆਂ ਹੋਣਗੀਆਂ।