ਜ਼ਿਲ੍ਹਾਂ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ. ਪੱਲਵੀ ਨੇ ਲੋਕ ਸਭਾ ਚੋਣਾਂ ਦੇ ਮੱਦੇਨਜਰ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਅਹਿਮਦਗੜ੍ਹ ਇਲਾਕੇ ਦੇ 13 ਪੋਲਿੰਗ ਬੂਥਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਏਡੀਸੀ ਗੁਰਮੀਤ ਕੁਮਾਰ ਬਾਂਸਲ ਅਤੇ ਨਾਇਬ ਤਹਿਸੀਲਦਾਰ ਪਰਵੀਨ ਕੁਮਾਰ ਵੀ ਮੌਜੂਦ ਸਨ। ਨਿਰੀਖਣ ਦੌਰਾਨ ਡੀਸੀ ਨੇ ਵੱਖ-ਵੱਖ ਸੈਲਾਂ ਦੀ ਕਾਰਜਪ੍ਰਣਾਲੀ ਦਾ ਜਾਇਜਾ ਲਿਆ।