ਮੁਕਤਸਰ: ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਆਦੇਸ਼ਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ।