ਪਟਿਆਲਾ: ਜੰਗਲਾਤ ਵਰਕਰਜ ਯੂਨੀਅਨ ਪੰਜਾਬ ਵੱਲੋਂ ਡੀ ਐਫ ਓ ਪਟਿਆਲਾ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ
ਜੰਗਲਾਤ ਵਰਕਰਜ ਯੂਨੀਅਨ ਪੰਜਾਬ ਵੱਲੋਂ ਡੀ.ਐਫ.ਓ ਪਟਿਆਲਾ ਦੇ ਦਫ਼ਤਰ ਅੱਗੇ ਸੂਬਾ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ । ਪ੍ਰਦਰਸ਼ਨ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤਾ ਗਿਆ । ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਵਣ ਮੰਡਲ ਅਫਸਰ ਪਟਿਆਲਾ ਨਾਲ ਵਾਰ- ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਮੰਗਾਂ ਦਾ ਕੋਈ ਹੱਲ ਨਹੀਂ ਹੋਇਆ ਜਿਸ ਕਾਰਨ ਇਹ ਪ੍ਰਦਰਸ਼ਨ ਕੀਤਾ ਗਿਆ ।