ਮੁਕਤਸਰ: ਪੁਲਿਸ ਵੱਲੋਂ ਜਿਲੇ ਭਰ ਵਿੱਚ 20 ਨਾਕੇ ਲਗਾ ਕੇ ਚਲਾਇਆ ਗਿਆ ਸਰਚ ਅਭਿਆਨ : ਸਤਨਾਮ ਸਿੰਘ, ਡੀਐਸਪੀ
ਸ਼੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲਾ ਪੁਲਿਸ ਵੱਲੋਂ ਐਸਐਸਪੀ ਡਾਕਟਰ ਅਖਿਲ ਚੌਧਰੀ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ 20 ਨੱਕੇ ਲਗਾ ਕੇ ਸਰਚ ਅਭਿਆਨ ਆਨ ਚਲਾਇਆ ਗਿਆ। ਇਸ ਦੌਰਾਨ ਸ਼ੱਕੀ ਵਿਅਕਤੀਆਂ, ਵਾਹਨ ਅਤੇ ਸ਼ਰਾਰਤੀ ਅਨਸਰਾਂ ਦੀ ਤਲਾਸ਼ੀ ਲਈ ਗਈ। ਪੁਲਿਸ ਵੱਲੋਂ ਇਹ ਜਾਣਕਾਰੀ ਸ਼ਾਮ 7 ਵਜ਼ੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦਿੱਤੀ ਗਈ। ਡੀਐਸਪੀ ਸਤਨਾਮ ਸਿੰਘ ਨੇ ਕਿਹਾ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ ।