ਗਿੱਦੜਬਾਹਾ: ਅਕਾਲੀ ਦਲ ਵਿਚ ਵਾਪਿਸ ਜਾਣ ਦਾ ਸਵਾਲ ਹੀ ਪੈਦਾ ਨਹੀ ਹੁੰਦਾ - ਡਿੰਪੀ ਢਿੱਲੋਂ
ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਹੁਣ ਵਾਪਸ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਦੁਬਾਰਾ ਰੱਚਕ ਨਹੀਂ ਬਹਿੰਦੀ। ਉਨ੍ਹਾਂ ਕਿਹਾ ਕਿ ਅੱਜ ਸਮਰਥਕਾਂ ਦੇ ਵੱਡੇ ਇਕੱਠ ਨੇ ਕਿਹਾ ਕਿ ਜੋ ਤੁਸੀਂ ਫੈਸਲਾ ਕਰੋਗੇ ਅਸੀ ਤੁਹਾਡੇ ਨਾਲ ਹਾਂ ਪਰ ਮੈਂ ਸਮਰਥਕਾਂ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਹੁਣ ਸਰਕਾਰ ਵੱਲ ਚੱਲੀਏ।