ਸ੍ਰੀ ਮੁਕਤਸਰ ਸਾਹਿਬ ਦੀ ਨਵੀਂ ਦਾਣਾ ਮੰਡੀ ਵਿਖੇ ਸਥਿਤ ਸਬਜ਼ੀ ਮੰਡੀ ਦੇ ਗੇਟ ਦੇ ਕੋਲ ਅੱਜ ਸਵੇਰੇ ਟ੍ਰਾਈ ਸਾਈਕਲ ਤੇ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਨੂੰ ਮਨੁੱਖਤਾ ਦੀ ਸੇਵਾ ਸੰਸਥਾ ਵੱਲੋਂ ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ। ਹਾਲਾਂਕਿ ਸੂਚਿਤ ਕਰਨ ਤੇ ਪੁਲਿਸ ਵੀ ਮੌਕੇ ਤੇ ਪਹੁੰਚ ਚੁੱਕੀ ਸੀ।