ਸੰਗਰੂਰ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਕਿਸੇ ਵੀ ਕੀਮਤ ਦੇ ਉੱਤੇ ਮਕਾਨ ਦੀ ਕੁਰਕੀ ਨਹੀਂ ਹੋਣ ਦੇਵੇਗੀ: ਬਲਾਕ ਜਨਰਲ ਸਕੱਤਰ ਜਗਤਾਰ ਸਿੰਘ
ਪਟਿਆਲਾ ਗੇਟ ਨਿਵਾਸੀ ਪੱਤਰਕਾਰ ਨਰੇਸ਼ ਕੁਮਾਰ ਨੇ ਪੰਜਾਬ ਨੈਸ਼ਨਲ ਬੈਂਕ ਤੋੰ 70 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਉਸ ਨੇ ਕਿਸ਼ਤਾਂ ਰਾਹੀਂ ਲਗਭਗ ਡੇਢ ਕਰੋੜ ਰੁਪਏ ਭਰ ਦਿੱਤੇ ਸੀ ਪਰ ਹੁਣ ਬੈਂਕ ਨੇ ਕਰੋੜਾਂ ਰੁਪਏ ਦਾ ਬਕਾਇਆ ਹੋਰ ਬਣਾ ਰੱਖਿਆ ਹੈ ਤੇ ਉਹ ਮਕਾਨ ਦੀ ਕੁਰਕੀ ਕਰਨਾ ਚਾਹੁੰਦੇ ਹਨ। ਜਿਸ ਦਾ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵਿਰੋਧ ਕੀਤਾ। ਬਲਾਕ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਨੇ ਕਿਹਾ ਕਿ ਮਕਾਨ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ।