ਅੰਮ੍ਰਿਤਸਰ 2: ਲੁਧਿਆਣਾ ਪੱਛਮੀ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ
ਲੁਧਿਆਣਾ ਪੱਛਮੀ ਤੋਂ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੂੰ ਐਲਾਨ ਦਿੱਤਾ ਗਿਆ ਜਿਸ ਤੋਂ ਬਾਅਦ ਪਰਉਪਕਾਰ ਸਿੰਘ ਘੁੰਮਣ ਆਪਣੇ ਸਾਥੀਆਂ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।