ਲਹਿਰਾ: ਅਨਾਜ ਮੰਡੀ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕੱਢਿਆ ਗਿਆ ਟਰੈਕਟਰ ਮਾਰਚ
Lehra, Sangrur | Apr 5, 2024 ਲਹਿਰਾਗਾਗਾ ਦੀ ਅਨਾਜ ਮੰਡੀ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਟਰੈਕਟਰ ਮਾਰਚ ਦੀ ਸ਼ੁਰੂਆਤ ਕੀਤੀ ਗਈ। ਇਸ ਟਰੈਕਟਰ ਮਾਰਚ ਦਾ ਮੁੱਖ ਮਕਸਦ ਬਾਰਡਰਾਂ ਉੱਤੇ ਚੱਲ ਰਹੇ ਅੰਦੋਲਨ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਕਿਸਾਨਾਂ ਨੇ ਕਿਹਾ ਹੈ ਕਿ ਕੇਂਦਰ ਵਿੱਚ ਕਿਸੇ ਦੀ ਵੀ ਸਰਕਾਰ ਬਣਦੀ ਹੈ ਤਾਂ ਰਹਿੰਦੀਆਂ ਮੰਗਾਂ ਨੂੰ ਲੈ ਕੇ ਉਹਨਾਂ ਵੱਲੋਂ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ।