ਮਲੇਰਕੋਟਲਾ: ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਨੇ ਤੋਲੇਵਾਲ ਅਨਾਜ ਮੰਡੀ 'ਚ ਛਾਪੇਮਾਰੀ ਕਰ 92 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ
ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵਲੋਂ ਦੋ ਨਸ਼ਾ ਤਸਕਰਾਂ ਨੂੰ 92 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ।ਜਾਣਕਾਰੀ ਮੁਤਾਬਿਕ ਏ.ਐਸ.ਆਈ ਮੱਘਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਤੋਲੇਵਾਲ ਅਨਾਜ ਮੰਡੀ 'ਚ ਛਾਪਾਮਾਰੀ ਕਰ ਨਸ਼ਾ ਵੇਚਣ ਲਈ ਖੜੇ ਦੋ ਵਿਆਕਤੀਆਂ ਨੂੰ 92 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਦਾ ਟਰੱਕ ਵੀ ਜ਼ਵਤ ਕਰ ਲਿਆ ਗਿਆ।