ਮੁਕਤਸਰ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ
ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਜ਼ਿਲਾ ਪ੍ਰਧਾਨ ਸੁਖਦੇਵ ਸਿੰਘ ਬੁੜਾ ਗੁੱਜਰ ਦੀ ਅਗਵਾਈ ਦੇ ਵਿੱਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੂੰ ਮੰਗ ਪੱਤਰ ਸੌਂਪਿਆ। ਉਹਨਾ ਬੋਲਦਿਆ ਕਿਹਾ ਕਿ ਲਗਾਤਾਰ ਕੇਂਦਰ ਦੀ ਸਰਕਾਰ ਵੱਲੋਂ ਜੋ ਕਿਸਾਨਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ।ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮਐਸਪੀ ਦਾ ਖਰੀਦ ਗਰੰਟੀ ਕਾਨੂੰਨ ਬਣਾਉਣ ਤੇ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ ਗਿਆ