ਧਰਨਾ ਦੇ ਰਹੇ ਇਲਾਕਾ ਨਿਵਾਸੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇੱਕ ਮਹੀਨਾ ਹੋ ਗਿਆ ਉਹਨਾਂ ਦੇ ਘਰਾਂ ਦੇ ਵਿੱਚ ਪੀਣ ਵਾਲਾ ਪਾਣੀ ਬਿਲਕੁਲ ਵੀ ਨਹੀਂ ਆ ਰਿਹਾ ਅਤੇ ਇਸ ਸਬੰਧੀ ਉਹਨਾਂ ਨੂੰ ਸਿਰਫ ਲਾਰੇ ਹੀ ਲਗਾਏ ਜਾ ਰਹੇ ਹਨ। ਤੇ ਮਜਬੂਰਨ ਹੁਣ ਉਹਨਾਂ ਵੱਲੋਂ ਧਰਨਾ ਦਿੱਤਾ ਗਿਆ ਹੈ। ਉਹਨਾਂ ਨੇ ਮੰਗ ਕੀਤੀ ਹੈ ਕਿ ਉਹਨਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ ਉਦੋਂ ਹੀ ਇਹ ਧਰਨਾ ਚੁੱਕਿਆ ਜਾਵੇਗਾ।