ਮਲੇਰਕੋਟਲਾ: ਐਸ ਐਸ ਪੀ ਮਲੇਰਕੋਟਲਾ ਨੇ ਪੁਲਿਸ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਪਰਿਵਾਰਾਂ ਦਾ ਕੀਤਾ ਸਨਮਾਨ
ਐਸਐਸਪੀ ਮਲੇਰਕੋਟਲਾ ਵੱਲੋਂ ਬਹਾਦਰ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਐਸਐਸਪੀ ਮਲੇਰਕੋਟਲਾ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਨਿਉਛਾਵਰ ਕਰਨ ਵਾਲੇ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ । ਉਹਨਾਂ ਨੇ ਸ਼ਹੀਦਾਂ ਦੀਆਂ ਅਮਰ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਦਾ ਸਨਮਾਨ ਕੀਤਾ ਅਤੇ ਉਹਨਾਂ ਦੀਆਂ ਸ਼ਿਕਾਇਤਾਂ ਸੁਣਦਿਆ ਤੁਰੰਤ ਨਿਪਟਾਰੇ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਨੇ ।