ਮੁਕਤਸਰ: ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਣਾਉਣ ਦੀਆਂ ਹਦਾਇਤਾਂ
ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੰਚਾਲਿਤ ਪੋਸ਼ਣਾ ਅਭਿਆਨ ਅਤੇ ਮਿਸ਼ਨ ਵਾਤਸੱਲਿਆ ਸਕੀਮ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਹ ਜਾਣਕਾਰੀ ਲੋਕ ਸੰਪਰਕ ਅਧਿਕਾਰੀ ਵੱਲੋਂ ਸ਼ਾਮ ਕਰੀਬ 6 ਵਜੇ ਜਾਰੀ ਪ੍ਰੈਸ ਨੋਟ ਵਿੱਚ ਦਿੱਤੀ ਗਈ।