ਗੁਰੂ ਹਰਸਹਾਏ: ਪਿੰਡ ਲਾਲਚੀਆਂ ਦੇ ਇੱਕ 25 ਸਾਲਾ ਨੌਜਵਾਨ ਦੀ ਚਿੱਟੇ ਦੇ ਨਾਲ ਹੋਈ ਮੌਤ, ਪਰਿਵਾਰ 'ਚ ਸੋਗ ਦੀ ਲਹਿਰ, ਨਸ਼ਾ ਤਸਕਰਾਂ ਨੂੰ ਗ੍ਰਿਫਤਾਰੀ ਕਰਨ ਦੀ ਮੰਗ
ਹਲਕਾ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਲਾਲਚੀਆਂ ਵਿਖੇ ਇੱਕ 25 ਸਾਲਾਂ ਨੌਜਵਾਨ ਦੀ ਚਿੱਟੇ ਦੇ ਨਸ਼ੇ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਬਖਸ਼ੀਸ਼ ਸਿੰਘ ਚਿੱਟੇ ਦੇ ਨਸ਼ੇ ਦਾ ਆਦੀ ਸੀ ਜੋ ਬੀਤੇ ਕੱਲ ਸ਼ਨੀਵਾਰ ਨੂੰ 6 ਵਜੇ ਦੇ ਕਰੀਬ ਨੇੜਲੇ ਪਿੰਡ ਜੁਆਏ ਸਿੰਘ ਵਾਲਾ ਤੋਂ ਚਿੱਟੇ ਨਸ਼ੇ ਦਾ ਸੇਵਨ ਕੀਤਾ ਹੋਇਆ ਸੀ ਜਿਸ ਦੀ ਬੀਤੀ ਦੇਰ ਰਾਤ ਮੌਤ ਹੋ ਗਈ ਹੈ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ।