ਰਾਏਕੋਟ: ਰਾਏਕੋਟ ਦਾਣਾ ਮੰਡੀ ’ਚ ਲੋਪੋ ਵਾਲੇ ਮਹਾਂਪੁਰਸ਼ਾਂ ਨੇ ਦੋ ਰੋਜ਼ਾ ਧਾਰਮਿਕ ਦੀਵਾਨ ਸਜਾਏ
ਦਾਣਾ ਮੰਡੀ ਰਾਏਕੋਟ ਵਿਖੇ ਲੋਪੋ ਸੰਪਰਦਾਇ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਦੋ ਰੋਜ਼ਾ ਨੂਰੀ ਧਾਰਮਿਕ ਦੀਵਾਨ ਸਜਾਏ ਗਏ। ਜਿਸ ਦੌਰਾਨ ਲੋਪੋ ਸੰਪਰਦਾਇ ਦੇ ਮੌਜੂਦਾ ਮੁੱਖੀ ਸੰਤ ਜਗਜੀਤ ਸਿੰਘ ਜੀ ਲੋਪੋਂ ਵਾਲਿਆਂ ਦੁਪਿਹਰ 1 ਵਜੇ ਤੋਂ 4 ਵਜੇ ਤੱਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਇਲਾਹੀ ਬਾਣੀ ਦੀਆਂ ਕਥਾ-ਵਿਚਾਰਾਂ ਕਰਦਿਆਂ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ।