ਮੁਕਤਸਰ: ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਾਮਿਲ ਹੋਣਾ ਉਹਨਾਂ ਦਾ ਮੁੱਢਲਾ ਫਰਜ਼ : ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ
ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਹਲਕੇ ਦੇ ਪਿੰਡਾਂ ਦਾ ਦੌਰਾ ਕਰਦੇ ਹੋਏ ਲੋਕਾਂ ਦੇ ਦੁੱਖ ਸੁੱਖ ਵਿੱਚ ਹਾਜ਼ਰੀ ਲਗਵਾਈ ਗਈ। ਇਸ ਸਬੰਧੀ ਖੇਤੀਬਾੜੀ ਮੰਤਰੀ ਵੱਲੋਂ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਪੇਜ਼ ਤੇ ਸ਼ਾਮ 6 ਵਜ਼ੇ ਸਾਂਝੀ ਕੀਤੀ ਗਈ।